SGGS Angg 904.

Raag Ramkali Mehla 1.

Guru ji tells us it is useless to rely on astrologers and horoscopes. The Lord writes your destiny based on your actions. Only Naam can wipe out lekha and all the precautions you take to ward off your bad times based on the recommendations of the astrologer will only add on to more karmic weight.

“Saha ganney na karey vichaar; sahe upar ekankaar.”

(You calculate auspicious days but do not reflect upon the Truth; that the Creator Lord is above all these auspicious days).

“Jis Gur miley soyee bidh jaane; gurmat hoye ta hukam pechaney.”

(He who meets the Guru knows the Way: one who absorbs the Guru’s teachings realizes the Lord’s Hukam).

Addressing a pandit Guru Nanak Dev Ji reprimands him.

“Jhuth na boll pandey sach kahiye: haumai jaaye Shabad ghar leiye.”

(Do not speak lies O pandit; as you eradicate your ego through the Shabad you will abide in your true home). (Rahao).

“Gann gann jotak kandee kinee; parhe sunave tatt na chinee.”

(Calculating and counting, the astrologer prepares the horoscope; he reads and declares but does not understand the true reality of things.)

“Sabse upar Gur Shabad bichaar; hor kathnee badho na saglee shaar.”

(Reflection upon the Guru’s Shabad is the highest wisdom; do not engage in other arguments; it is all ashes).

Shabad Viakhya by Bhai Manjeet Singh Ji

Shahad Kirtan available on YouTube

ਰਾਮਕਲੀ ਮਹਲਾ ੧ ॥
Raamkalee, First Mehla:

ਸਾਹਾ ਗਣਹਿ ਨ ਕਰਹਿ ਬੀਚਾਰੁ ॥
ਹੇ ਪੰਡਿਤ! ਤੂੰ (ਵਿਆਹ ਆਦਿਕ ਸਮਿਆਂ ਤੇ ਜਜਮਾਨਾਂ ਵਾਸਤੇ) ਸਭ ਲਗਨ ਮੁਹੂਰਤ ਗਿਣਦਾ ਹੈਂ,
You calculate the auspicious days, but you do not understand

ਸਾਹੇ ਊਪਰਿ ਏਕੰਕਾਰੁ ॥
ਪਰ ਤੂੰ ਇਹ ਵਿਚਾਰ ਨਹੀਂ ਕਰਦਾ ਕਿ ਸ਼ੁਭ ਸਮਾਂ ਬਣਾਣ ਨਾਹ ਬਣਾਣ ਵਾਲਾ ਪਰਮਾਤਮਾ (ਆਪ) ਹੈ ।
that the One Creator Lord is above these auspicious days.

ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥
ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਹ ਜਾਣਦਾ ਹੈ (ਕਿ ਵਿਆਹ ਆਦਿਕ ਦਾ ਸਮਾ ਕਿਸ) ਢੰਗ (ਨਾਲ ਸ਼ੁਭ ਬਣ ਸਕਦਾ ਹੈ) ।
He alone knows the way, who meets the Guru.

ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥
ਜਦੋਂ ਮਨੁੱਖ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਏ ਤਦੋਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਤੇ ਰਜ਼ਾ ਨੂੰ ਸਮਝਣਾ ਹੀ ਸ਼ੁਭ ਮੁਹੂਰਤ ਦਾ ਮੂਲ ਹੈ) ।੧।
When one follows the Guru’s Teachings, then he realizes the Hukam of God’s Command. ||1||

ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥
ਹੇ ਪੰਡਿਤ! (ਆਪਣੀ ਆਜੀਵਕਾ ਦੀ ਖ਼ਾਤਰ ਜਜਮਾਨਾਂ ਨੂੰ ਪਤਿ-ਆਉਣ ਵਾਸਤੇ ਵਿਆਹ ਆਦਿਕ ਸਮਿਆਂ ਦੇ ਸ਼ੁਭ ਮੁਹੂਰਤ ਲੱਭਣ ਦਾ) ਜੂਠ ਨਾਹ ਬੋਲ ।
Do not tell lies, O Pandit; O religious scholar, speak the Truth.

ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥
ਸੱਚ ਬੋਲਣਾ ਚਾਹੀਦਾ ਹੈ । ਜਦੋਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਅੰਦਰ ਦੀ) ਹਉਮੈ ਦੂਰ ਹੋ ਜਾਂਦੀ ਹੈ ਤਦੋਂ ਉਹ ਘਰ ਲੱਭ ਪੈਂਦਾ ਹੈ (ਜਿਥੋਂ ਆਤਮਕ ਤੇ ਸੰਸਾਰਕ ਸਾਰੇ ਪਦਾਰਥ ਮਿਲਦੇ ਹਨ) ।੧।ਰਹਾਉ।
When egotism is eradicated through the Word of the Shabad, then one finds His home. ||1||Pause||

ਗਣਿ ਗਣਿ ਜੋਤਕੁ ਕਾਂਡੀ ਕੀਨੀ ॥
(ਪੰਡਿਤ) ਜੋਤਸ਼ (ਦੇ ਲੇਖੇ) ਗਿਣ ਗਿਣ ਕੇ (ਕਿਸੇ ਜਜਮਾਨ ਦੇ ਪੁੱਤਰ ਦੀ) ਜਨਮ ਪੱਤ੍ਰੀ ਬਣਾਂਦਾ ਹੈ,
Calculating and counting, the astrologer draws the horoscope.

ਪੜੈ ਸੁਣਾਵੈ ਤਤੁ ਨ ਚੀਨੀ ॥
(ਜੋਤਸ਼ ਦਾ ਹਿਸਾਬ ਆਪ) ਪੜ੍ਹਦਾ ਹੈ ਤੇ (ਜਜਮਾਨ ਨੂੰ) ਸੁਣਾਂਦਾ ਹੈ ਪਰ ਅਸਲੀਅਤ ਨੂੰ ਨਹੀਂ ਪਛਾਣਦਾ ।
He studies it and announces it, but he does not understand reality.

ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥
(ਸ਼ੁਭ ਮੁਹੂਰਤ ਆਦਿਕ ਦੀਆਂ) ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ ਵਿਚਾਰ ਇਹ ਹੈ ਕਿ ਮਨੁੱਖ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਏ ।
Understand, that the Word of the Guru’s Shabad is above all.

ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥
ਮੈਂ (ਗੁਰ-ਸ਼ਬਦ ਦੇ ਟਾਕਰੇ ਤੇ ਸ਼ੁਭ ਮੁਹੂਰਤ ਤੇ ਜਨਮ-ਪੱਤ੍ਰੀ ਆਦਿਕ ਦੀ ਕਿਸੇ) ਹੋਰ ਗੱਲ ਦੀ ਪਰਵਾਹ ਨਹੀਂ ਕਰਦਾ, ਹੋਰ ਸਾਰੀਆਂ ਵਿਚਾਰਾਂ ਵਿਅਰਥ ਹਨ ।੨।
Do not speak of anything else; it is all just ashes. ||2||

Guru Nanak Dev Ji in Raag Raamkalee – 904

Raag Ramkali