SGGS Angg 37.
Raag Sri Raag M.3
Guru Ji tells us about the conduct of the suhagan and duhagan jeev isteri’s. Guru Ji also stresses the importance of having love for Gurbani.
The virtuous soul bride obtains Truth as she gives up her greedy desires and evil mindedness; her mind is colored with love for God, and she expresses her love with her tongue; but none can find access to the Lord without the Satguru. Reflect upon this in your minds; the filth of the manmukh’s mind is never washed off until he has developed love for the Guru’s Shabad.
“Gunvanti Sach paaya trishna tajj vikaar; Gur Shabdi mann rangiya rasna prem pyar; bin Satgur kinne na paayo kar vekho mann vichar.”
O my mind walk in harmony with the True Guru (i.e. follow the Teachings of Gurbani); as you do so, you will dwell in your inner home, drink in Ambrosial Nectar and obtain the peace of being at His Palace.
“Mann mere Satgur ke bhaane chal; nijh ghar vasse Amrit pivhe ta sukh laheh Mahal.” (Rahao).
The unvirtuous soul bride has no merits and is not allowed into His Presence; the manmukhs do not know the Shabad (here, meaning of Shabad is God’s Hukam), and being full of demerits, are far removed from God; those who are immersed in the Truth recognize the True One; their minds are pierced by the Guru’s Shabad, and God Himself ushers them into His Presence.
“Avgunvantee gunn ko nahi bahan na milhe hadoor; manmukh Shabad na jaanyee avgunn so Prabh duur; jinni Sach pechaneya Sach rattay bharpoor; Gur Shabadi mann bedhiya Prabh miliya Aap Hadoor.”
This colour of love is bestowed by Him, and He allows Union through the Shabad; such True colour of love will never fade away for those whose inner consciousness is attuned to Him; the manmukhs exhaust themselves wandering and seeking in all four directions, but get no understanding; one who is United by the Satguru (Shabad), merges into the Shabad (God Himself);
“Aape ranggan ranngion Shabade leiyon milaaiye; Sacha rang na utrey jo Sach ratte liv laaye; charey kunda bhav thakey manmukh boojh na paaye; jis Satgur melay so milhe Sache Shabad samaaiye.”
I have grown weary of making so many friends, hoping that someone would cut my suffering; only when I met my Beloved through the Shabad, was my pain ended; earning Truth and accumulating the Truth (reciting His Bani), the purified one gets a reputation of Truth; Nanak says, the gurmukh who is united with the True One, will never be separated again.
“Mittar gharey kar thakee mera dukh katey koye; milh Pritam dukh kateya Shabad milava hoye; Sach khatna Sach raas hai Sache Sachi soye; Sach milhe na visray Nanak gurmukh hoye.”
Shabad Viakhya by Bhai Manjeet Singh Ji
Shabad Kirtan available on YouTube
ਸਿਰੀਰਾਗੁ ਮਹਲਾ ੩ ॥
Siree Raag, Third Mehla:
ਗੁਣਵੰਤੀ ਸਚੁ ਪਾਇਆ ਤ੍ਰਿਸਨਾ ਤਜਿ ਵਿਕਾਰ ॥
(ਹਿਰਦੇ ਵਿਚ) ਗੁਣ ਧਾਰਨ ਕਰਨ ਵਾਲੀ ਜੀਵ-ਇਸਤ੍ਰੀ ਨੇ ਤ੍ਰਿਸ਼ਨਾ ਆਦਿ ਵਿਕਾਰ ਛੱਡ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਲੱਭ ਲਿਆ ਹ
The virtuous obtain Truth; they give up their desires for evil and corruption.
ਗੁਰ ਸਬਦੀ ਮਨੁ ਰੰਗਿਆ ਰਸਨਾ ਪ੍ਰੇਮ ਪਿਆਰਿ ॥
ਉਸ ਦਾ ਮਨ ਗੁਰੂ ਦੇ ਸ਼ਬਦ ਵਿਚ ਰੰਗਿਆ ਗਿਆ ਹੈ, ਉਸ ਦੀ ਜੀਭ ਪ੍ਰਭੂ ਦੇ ਪ੍ਰੇਮ-ਪਿਆਰ ਵਿਚ ਰੰਗੀ ਗਈ ਹੈ ।
Their minds are imbued with the Word of the Guru’s Shabad; the Love of their Beloved is on their tongues.
ਬਿਨੁ ਸਤਿਗੁਰ ਕਿਨੈ ਨ ਪਾਇਓ ਕਰਿ ਵੇਖਹੁ ਮਨਿ ਵੀਚਾਰਿ ॥
(ਹੇ ਭਾਈ !) ਆਪਣੇ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ, ਸਤਿਗੁਰੂ (ਦੀ ਸਰਨ) ਤੋਂ ਬਿਨਾ ਕਿਸੇ ਨੇ ਪਰਮਾਤਮਾ ਨੂੰ ਨਹੀਂ ਲੱਭਾ
Without the True Guru, no one has found Him; reflect upon this in your mind and see.
ਮਨਮੁਖ ਮੈਲੁ ਨ ਉਤਰੈ ਜਿਚਰੁ ਗੁਰ ਸਬਦਿ ਨ ਕਰੇ ਪਿਆਰੁ ॥੧॥
(ਕਿਉਂਕਿ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਜਦ ਤਕ ਗੁਰੂ ਦੇ ਸ਼ਬਦ ਵਿਚ ਪਿਆਰ ਨਹੀਂ ਪਾਂਦਾ, ਉਸ ਦੇ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਉਤਰਦੀ ।੧।
The filth of the self-willed manmukhs is not washed off; they have no love for the Guru’s Shabad. ||1||
ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥
ਹੇ ਮੇਰੇ ਮਨ ! ਸਤਿਗੁਰੂ ਦੀ ਰਜ਼ਾ ਵਿਚ ਤੁਰ
O my mind, walk in harmony with the True Guru.
ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥੧॥ ਰਹਾਉ ॥
(ਗੁਰੂ ਦੀ ਰਜ਼ਾ ਵਿਚ ਤੁਰ ਕੇ) ਆਪਣੇ ਅੰਤਰ ਆਤਮੇ ਟਿਕਿਆ ਰਹੇਂਗਾ (ਭਾਵ, ਭਟਕਣਾ ਤੋਂ ਬਚ ਜਾਵੇਂਗਾ), ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਵੇਂਗਾ, ਉਸ ਦੀ ਬਰਕਤਿ ਨਾਲ ਸੁਖ ਦਾ ਟਿਕਾਣਾ ਲੱਭ ਲਵੇਂਗਾ ।੧।ਰਹਾਉ।
Dwell within the home of your own inner being, and drink in the Ambrosial Nectar; you shall attain the Peace of the Mansion of His Presence. ||1||Pause||
ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ ਹਦੂਰਿ ॥
ਜਿਸ ਜੀਵ-ਇਸਤ੍ਰੀ ਦੇ ਅੰਦਰ ਔਗੁਣ ਹੀ ਔਗੁਣ ਹਨ ਤੇ ਗੁਣ ਕੋਈ ਭੀ ਨਹੀਂ, ਉਸ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਬੈਠਣਾ ਨਹੀਂ ਮਿਲਦਾ
The unvirtuous have no merit; they are not allowed to sit in His Presence.
ਮਨਮੁਖਿ ਸਬਦੁ ਨ ਜਾਣਈ ਅਵਗਣਿ ਸੋ ਪ੍ਰਭੁ ਦੂਰਿ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਕਦਰ ਨਹੀਂ ਜਾਣਦੀ, ਔਗੁਣ ਦੇ ਕਾਰਨ ਉਹ ਪਰਮਾਤਮਾ ਉਸ ਨੂੰ ਕਿਤੇ ਦੂਰ ਹੀ ਜਾਪਦਾ ਹੈ ।
The self-willed manmukhs do not know the Shabad; those without virtue are far removed from God.
ਜਿਨੀ ਸਚੁ ਪਛਾਣਿਆ ਸਚਿ ਰਤੇ ਭਰਪੂਰਿ ॥
ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪਰਮਾਤਮਾ ਨੂੰ ਹਰ ਥਾਂ ਵੱਸਦਾ ਪਛਾਣ ਲਿਆ ਹੈ, ਉਹ ਉਸ ਸਦਾ-ਥਿਰ ਪ੍ਰਭੂ (ਦੇ ਪਿਆਰ-ਰੰਗ) ਵਿਚ ਰੰਗੇ ਰਹਿੰਦੇ ਹਨ
Those who recognize the True One are permeated and attuned to Truth.
ਗੁਰ ਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ ਹਦੂਰਿ ॥੨॥
ਉਹਨਾਂ ਦਾ ਮਨ ਗੁਰੂ ਦੇ ਸ਼ਬਦ ਵਿਚ ਪ੍ਰੋਤਾ ਰਹਿੰਦਾ ਹੈ, ਉਹਨਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ ਤੇ ਅੰਗ-ਸੰਗ ਵੱਸਦਾ ਦਿੱਸਦਾ ਹੈ ।੨।
Their minds are pierced through by the Word of the Guru’s Shabad, and God Himself ushers them into His Presence. ||2||
ਆਪੇ ਰੰਗਣਿ ਰੰਗਿਓਨੁ ਸਬਦੇ ਲਇਓਨੁ ਮਿਲਾਇ ॥
(ਪਰ ਜੀਵਾਂ ਦੇ ਕੀ ਵੱਸ ?) ਜਿਨ੍ਹਾਂ ਜੀਵਾਂ ਨੂੰ ਪ੍ਰਭੂ ਨੇ ਆਪ ਹੀ ਸਾਧ ਸੰਗਤਿ ਵਿਚ (ਰੱਖ ਕੇ ਨਾਮ ਰੰਗ ਨਾਲ) ਰੰਗਿਆ ਹੈ, ਗੁਰ-ਸ਼ਬਦ ਵਿਚ ਜੋੜ ਕੇ ਉਹਨਾਂ ਨੂੰ ਆਪਣੇ (ਚਰਨਾਂ) ਵਿਚ ਮਿਲਾ ਲਿਆ ਹੈ
He Himself dyes us in the Color of His Love; through the Word of His Shabad, He unites us with Himself.
ਸਚਾ ਰੰਗੁ ਨ ਉਤਰੈ ਜੋ ਸਚਿ ਰਤੇ ਲਿਵ ਲਾਇ ॥
ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜ ਕੇ (ਨਾਮ-ਰੰਗ ਨਾਲ) ਰੰਗੇ ਜਾਂਦੇ ਹਨ, ਉਹਨਾਂ ਦਾ ਇਹ ਸਦਾ-ਥਿਰ ਰਹਿਣ ਵਾਲਾ ਰੰਗ ਕਦੇ ਭੀ ਨਹੀਂ ਉਤਰਦਾ
This True Color shall not fade away, for those who are attuned to His Love.
ਚਾਰੇ ਕੁੰਡਾ ਭਵਿ ਥਕੇ ਮਨਮੁਖ ਬੂਝ ਨ ਪਾਇ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਮਾਇਆ ਦੀ ਖ਼ਾਤਰ) ਚੌਹੀਂ ਪਾਸੀਂ, ਭਟਕ ਭਟਕ ਕੇ ਥੱਕ ਜਾਂਦੇ ਹਨ (ਭਾਵ, ਆਤਮਕ ਜੀਵਨ ਕਮਜ਼ੋਰ ਕਰ ਲੈਂਦੇ ਹਨ) ਉਹਨਾਂ ਨੂੰ (ਸਹੀ ਜੀਵਨ-ਰਾਹ ਦੀ) ਸੂਝ ਨਹੀ ਪੈਂਦੀ
The self-willed manmukhs grow weary of wandering around in all four directions, but they do not understand.
ਜਿਸੁ ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ ॥੩॥
ਜਿਸ ਮਨੁੱਖ ਨੂੰ ਗੁਰੂ ਮਿਲਾਂਦਾ ਹੈ ਉਹ ਪ੍ਰਭੂ ਪ੍ਰੀਤਮ ਨੂੰ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਲੀਨ ਰਹਿੰਦਾ ਹੈ ।੩।
One who is united with the True Guru, meets and merges in the True Word of the Shabad. ||3||
ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ ਕਾਟੈ ਕੋਇ ॥
(ਦੁਨੀਆ ਦੇ) ਬਥੇਰੇ (ਸੰਬੰਧੀਆਂ ਨੂੰ) ਮਿੱਤਰ ਬਣਾ ਬਣਾ ਕੇ ਮੈਂ ਥੱਕ ਚੁੱਕੀ ਹਾਂ (ਮੈ ਸਮਝਦੀ ਰਹੀ ਕਿ ਕੋਈ ਸਾਕ-ਸੰਬੰਧੀ) ਮੇਰਾ ਦੁੱਖ ਕੱਟ ਸਕੇਗਾ
I have grown weary of making so many friends, hoping that someone might be able to end my suffering.
ਮਿਲਿ ਪ੍ਰੀਤਮ ਦੁਖੁ ਕਟਿਆ ਸਬਦਿ ਮਿਲਾਵਾ ਹੋਇ ॥
ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਹੀ ਦੁੱਖ ਕੱਟਿਆ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਨਾਲ ਮਿਲਾਪ ਹੁੰਦਾ ਹ
Meeting with my Beloved, my suffering has ended; I have attained Union with the Word of the Shabad.
ਸਚੁ ਖਟਣਾ ਸਚੁ ਰਾਸਿ ਹੈ ਸਚੇ ਸਚੀ ਸੋਇ ॥
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ ਸਦਾ-ਥਿਰ ਪ੍ਰਭੂ ਦਾ ਨਾਮ ਹੀ ਉਸ ਦੀ ਖੱਟੀ ਕਮਾਈ ਹੋ ਜਾਂਦਾ ਹੈ, ਨਾਮ ਹੀ ਉਸ ਦਾ ਸਰਮਾਇਆ ਬਣ ਜਾਂਦਾ ਹੈ ਤੇ ਉਸ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ
Earning Truth, and accumulating the Wealth of Truth, the truthful person gains a reputation of Truth.
ਸਚਿ ਮਿਲੇ ਸੇ ਨ ਵਿਛੁੜਹਿ ਨਾਨਕ ਗੁਰਮੁਖਿ ਹੋਇ ॥੪॥੨੬॥੫੯॥
ਹੇ ਨਾਨਕ ! ਗੁਰੂ ਦੇ ਸਨਮੁਖ ਹੋ ਕੇ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਮਿਲ ਜਾਂਦੇ ਹਨ ਉਹ (ਮੁੜ ਉਸ ਤੋਂ) ਜੁਦਾ ਨਹੀਂ ਹੁੰਦੇ ।੪।੨੬।੫੯।
Meeting with the True One, O Nanak, the Gurmukh shall not be separated from Him again. ||4||26||59||
Guru Amar Daas Ji in Siree Raag – 37