SGGS Angg 634-635.

Raag Sorath M.1

This is an Astpadhi by Guru Nanak Dev Ji. Three janamsakhis, the Vilayat Vali, the Meherban and the one by Bhai Mani Singh tell us about Guru Nanak Dev Ji’s visit to Benares during his Udasis.

Guru Ji rested at a place about 1 mile away from the present Benares Railway station. That place is known as Guru ka Bagh. One Vaishnavi pandit Gopal Das met Guru Ji and the janamsakhis say Guru Ji expressed here the Sehaskriti Slok M.1 to Gopal Das. The pandit was so overawed, he pleaded to be accepted as a Sikh of the Guru.

Soon, many people started coming to ask Guru Ji various questions about the spiritual path. One day a large group of bairagi sadhus came to see Guru Ji. Many were smeared with ashes, carried skulls, staffs and bags. They used to sleep at cremation grounds and graveyards as proof they were not afraid of death, and were detached from the world.

In Gurbani the word bairaag is used many times by the Gurus and Bhagats. In Gurbani bairaag is two pronged, being detached from the world and being lovingly attached to God. Hence we have lines like “mann bairaag bheya darshan dekhne ka chao.” Gurbani also tells us this detachment from the world and love for God must not be any manhath karam, rather both states must be based on the Guru’s Shabad. Gurbani also tells us the search for God should be internal, not at cremation grounds, graveyards or other places.

The bairaagi sadhus were in a huff and proud of their actions, loudly proclaiming themselves as bairaagis. (detached ones). They haughtily asked Guru Ji about where he went to meet God and whether he was a bairaagi too.

In the initial part of the Shabad, Guru Ji explains his daily actions and shares his views on the right way to be a true bairaagi.

Guru Ji starts by saying he does not fall into dubida (where you attribute power to anyone else besides God), worships no one else besides the Lord, and does not go to cremation grounds or graveyards (to look for Him); I do not allow myself to be engrossed by greed and do not enter the houses of strangers, as Naam has doused the fires of greed; O brothers, deep within my heart, the Guru has shown me my inner home and my mind is lovingly attuned to the Lord; (I address the Lord and say) You Yourself are All Knowing and All Seeing, and all enlightenment is bestowed by You.

“Dubida na parho Har bin hor na pujho marhe masaan na jayee; trisna rach na par ghar jaava trisna Naam bujhayee; ghar bhitar ghar Guru dikhaiya sahaj rate mann bhai; Tu Aape Dana Aape Bina Tu devhe matt Sayi.”

My mind is detached from the world and in love with God, and the Shabad has pierced my mind O my mother; God’s Light shines continually deep within my nucleus, and I am lovingly attached to the Bani, the Word of the True Lord and Master.

“Man bairaag ratho bairagee Shabad man bedhiya meri mayee; antar Jote nirantar Bani Sache Sahib seyo liv layee.” (rahao).

The rest of the Shabad expands on what is stated in the 1st pada and the rahao.

In the final pada, Guru Ji tells us about God. He resides in the highest Plane of the mind (Daswa Dwar), and His Virtues become manifest, enlightenment and wisdom pour forth from His Virtues (Attributes)

“Gaganantar vaseiya gunn pargaseiya gunn me gyan dhiayanang.”

As Naam becomes pleasing to the mind, and one lovingly recites while inspiring others to chant too, the Essence of all Wisdom is expressed.

“Naam mann bhave kahe kahave Tatto Tatt vakhanang.”

The Shabad is the (Real) Guru and Spiritual Guide. It is Profound and Unfathomable. The world acts insane without the Shabad.

“Shabad Gur Pira Gahir Gambira bin Shabade jag bauranang.”

The true bairaagi is rendered perfect by natural ease (by the Shabad). Nanak says, my mind is at peace with the Lord.

“Pura bairagee sahaj subhagee Sach Nanak mann manang.”

Shabad Viakhya by Bhai Manjeet Singh Ji

Shabad Kirtan available on YouTube

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
Sorat’h, First Mehla, First House, Ashtpadheeyaa, Chau-Thukay:

ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:

ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥
ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ
I am not torn by duality, because I do not worship any other than the Lord; I do not visit tombs or crematoriums.

ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥
ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ
I do not enter the houses of strangers, engrossed in desire. The Naam, the Name of the Lord, has satisfied my desires.

ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥
ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ ।
Deep within my heart, the Guru has shown me the home of my being, and my mind is imbued with peace and poise, O Siblings of Destiny.

ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥
ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧।
You Yourself are all-knowing, and You Yourself are all-seeing; You alone bestow intelligence, O Lord. ||1||

ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥
ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ । ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ
My mind is detached, imbued with detachment; the Word of the Shabad has pierced my mind, O my mother.

ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥
ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ।੧।ਰਹਾਉ।
God’s Light shines continually within the nucleus of my deepest self; I am lovingly attached to the Bani, the Word of the True Lord Master. ||Pause||

ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥
ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ,
Countless detached renunciates talk of detachment and renunciation, but he alone is a true renunciate, who is pleasing to the Lord Master.

ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥
ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ
The Word of the Shabad is ever in his heart; he is absorbed in the Fear of God, and he works to serve the Guru.

ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥
ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ
He remembers the One Lord, his mind does not waver, and he restrains its wanderings.

ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥
ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੨।
He is intoxicated with celestial bliss, and is ever imbued with the Lord’s Love; he sings the Glorious Praises of the True Lord. ||2||

ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥
ਹੇ ਭਾਈ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ)
The mind is like the wind, but if it comes to rest in peace, even for an instant, then he shall abide in the peace of the Name, O Siblings of Destiny.

ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥
। ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ ।
His tongue, eyes and ears are imbued with Truth; O Lord, You quench the fires of desire.

ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥
ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ
In hope, the renunciate remains free of hopes; in the home of his own inner self, he is absorbed in the trance of deep meditation.

ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥
ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ ।੩।
He remains content, satisfied with the charity of the Naam; he drinks in the Ambrosial Amrit with ease. ||3||

ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥
ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ
There is no renunciation in duality, as long as there is even a particle of duality.

ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥
ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ ।
The whole world is Yours, Lord; You alone are the Giver. There is not any other, O Siblings of Destiny.

ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ
The self-willed manmukh dwells in misery forever, while the Lord bestows greatness upon the Gurmukh.

ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥
। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ।੪।
God is infinite, endless, inaccessible and unfathomable; His worth cannot be described. ||4||

ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥
ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ
The consciousness in deep Samaadhi, the Supreme Being, the Lord of the three worlds – these are Your Names, Lord.

ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥
ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ ।
The creatures born into this world have their destiny inscribed upon their foreheads; they experience according to their destinies.

ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥
ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ । ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ
The Lord Himself causes them to do good and bad deeds; He Himself makes them steadfast in devotional worship.

ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥
(ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ ।੫।
The filth of their mind and mouth is washed off when they live in the Fear of God; the inaccessible Lord Himself blesses them with spiritual wisdom. ||5||

ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥
ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ)
Only those who taste it know its sweet taste, like the mute, who eats the candy, and only smiles.

ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥
ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ । (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ
How can I describe the indescribable, O Siblings of Destiny? I shall follow His Will forever.

ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥
(ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ । ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ
If one meets with the Guru, the Generous Giver, then he understands; those who have no Guru cannot understand this.

ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥
ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ ।੬।
As the Lord causes us to act, so do we act, O Siblings of Destiny. What other clever tricks can anyone try? ||6||

ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥
ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ—ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ
Some are deluded by doubt, while others are imbued with devotional worship; Your play is infinite and endless.

ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥
ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ । ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ ।
As You engage them, they receive the fruits of their rewards; You alone are the One who issues Your Commands.

ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥
ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ
I would serve You, if anything were my own; my soul and body are Yours.

ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥
ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ ।੭।
One who meets with the True Guru, by His Grace, takes the Support of the Ambrosial Naam. ||7||

ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥
ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ) ।
He dwells in the heavenly realms, and his virtues radiantly shine forth; meditation and spiritual wisdom are found in virtue.

ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥
ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ । ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ
The Naam is pleasing to his mind; he speaks it, and causes others to speak it as well. He speaks the essential essence of wisdom.

ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥
ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ । ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ
The Word of the Shabad is his Guru and spiritual teacher, profound and unfathomable; without the Shabad, the world is insane.

ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥
। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ ।੮।੧
He is a perfect renunciate, naturally at ease, O Nanak, whose mind is pleased with the True Lord. ||8||1||

Guru Nanak Dev Ji in Raag Sorath – Angg 634/5

Raag Sorath